ਰਿਪੋਰਟ

ਸਰਦਾਰ ਇਦਲਬਾਗ ਸਿੰਘ ਸਰਕਾਰੀ ਕਾਲਜ ਜਾਫਲਵਾਲਾ (ਐਸ.ਬੀ.ਐਸ. ਨਗਰ) ਵਿਖੇ ਐਨ.ਐਸ.ਐਸ. ਦੇ
ਸੱਤ ਰੋਜ਼ਾ ਵਿਸ਼ੇਸ਼ ਕੈਂਪ (16 ਦਸੰਬਰ 2025 ਤੋਂ 22 ਦਸੰਬਰ 2025 ਤੱਕ)

ਸਰਦਾਰ ਇਦਲਬਾਗ ਸਿੰਘ ਸਰਕਾਰੀ ਕਾਲਜ ਜਾਫਲਵਾਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਾਲਜ ਦੀ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਮਿਤੀ 16 ਦਸੰਬਰ ਤੋਂ 22 ਦਸੰਬਰ ਤੱਕ ਐਨ.ਐਸ.ਐਸ. ਦਾ 7 ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ੁਰੂਆਤ ਕੀਤੀ ਗਈ।

ਕੈਂਪ ਦੇ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਐਨ.ਐਸ.ਐਸ. ਵਲੰਟੀਅਰਾਂ ਦੇ ਵੱਖ-ਵੱਖ ਗਰੁੱਪ ਬਣਾਕੇ ਉਨ੍ਹਾਂ ਨੂੰ ਵੱਖਰੇ-ਵੱਖਰੇ ਪ੍ਰੋਜੈਕਟ ਦਿੱਤੇ ਗਏ, ਜਿਸ ਵਿੱਚ ਐਨ.ਐਸ.ਐਸ. ਵਲੰਟੀਅਰਾਂ ਦੁਆਰਾ ਗਰਾਊਂਡ ਬਣਾਉਣ, ਸਾਫ਼-ਸਫ਼ਾਈ ਦਾ ਕੰਮ ਅਤੇ ਪਿੰਡ ਦੀ ਸੜਕ ਦੀ ਸਾਫ਼-ਸਫ਼ਾਈ ਦਾ ਕਾਰਜ ਆਦਿ ਵੰਡਿਆ ਗਿਆ।

ਐਨ.ਐਸ.ਐਸ. ਕੈਂਪ ਦੇ ਦੂਜੇ ਦਿਨ ਪਿੰਡ ਬੀਰੋਵਾਲ (ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ) ਵਿਖੇ ਕੈਂਪ ਲਗਾਇਆ ਗਿਆ। ਇਸ ਮੌਕੇ ਇੰਡੀਅਨ ਰੈੱਡ ਕ੍ਰਾਸ ਸੋਸਾਇਟੀ ਪੰਜਾਬ (ਸ਼ਹੀਦ ਭਗਤ ਸਿੰਘ ਨਗਰ) ਵੱਲੋਂ ਕੌਂਸਲਰ ਜਸਵਿੰਦਰ ਕੌਰ, ਸ਼੍ਰੀਮਤੀ ਕਮਲਜੀਤ ਕੌਰ ਅਤੇ ਪ੍ਰਵੇਸ਼ ਕੁਮਾਰ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੁਰੂਆਤ ਧਾਰਮਿਕ ਮਾਹੌਲ ਵਿੱਚ ਕੀਤੀ ਗਈ।

ਸ਼੍ਰੀਮਤੀ ਕਮਲਜੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਭਿਆਨਕ ਦੁਰਪ੍ਰਭਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਸ਼ਾ ਨੌਜਵਾਨੀ ਦੀ ਸਭ ਤੋਂ ਵੱਡੀ ਬਿਮਾਰੀ ਬਣ ਚੁੱਕੀ ਹੈ ਜੋ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ਨੂੰ ਤਬਾਹ ਕਰ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰ ਨੌਜਵਾਨਾਂ ਨੂੰ ਵੀ ਇਸ ਦਲਦਲ ਵਿਚੋਂ ਕੱਢਣ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ।

ਇਸ ਤੋਂ ਬਾਅਦ ਕੌਂਸਲਰ ਜਸਵਿੰਦਰ ਕੌਰ ਵੱਲੋਂ ਐਨ.ਐਸ.ਐਸ. ਵਲੰਟੀਅਰਾਂ ਨੂੰ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਸੰਬੰਧੀ ਪ੍ਰਯੋਗਿਕ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਦਿੱਤੀ ਗਈ ਸਹੀ ਮੁੱਢਲੀ ਸਹਾਇਤਾ ਕਿਸੇ ਦੀ ਜ਼ਿੰਦਗੀ ਬਚਾ ਸਕਦੀ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਹਾਰਟ ਅਟੈਕ ਦੇ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਕਿਵੇਂ ਦਿੱਤੀ ਜਾਵੇ, ਇਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੱਪ ਦੇ ਕੱਟੇ ਹੋਏ ਮਰੀਜ਼ਾਂ ਲਈ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ, ਇਸ ਸੰਬੰਧੀ ਵੀ ਵਿਸਤਾਰ ਨਾਲ ਦੱਸਿਆ ਗਿਆ ਜੋ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਇਆ।

ਇਸ ਮੌਕੇ ਪਿੰਡ ਬੀਰੋਵਾਲ ਦੇ ਸਰਪੰਚ ਸ. ਜਸਪਾਲ ਸਿੰਘ ਜੀ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵਾ ਰਾਹੀਂ ਹੀ ਇੱਕ ਚੰਗਾ ਨਾਗਰਿਕ ਬਣਿਆ ਜਾ ਸਕਦਾ ਹੈ। ਉਨ੍ਹਾਂ ਨੇ ਐਨ.ਐਸ.ਐਸ. ਵਲੰਟੀਅਰਾਂ ਦੀ ਸੇਵਾ ਭਾਵਨਾ ਦੀ ਸਰਾਹਨਾ ਕੀਤੀ ਅਤੇ ਭਵਿੱਖ ਵਿੱਚ ਵੀ ਸਮਾਜਿਕ ਕਾਰਜਾਂ ਵਿੱਚ ਅਗਵਾਈ ਕਰਨ ਲਈ ਪ੍ਰੇਰਿਤ ਕੀਤਾ।

ਸਮਾਗਮ ਦੇ ਅੰਤ ਵਿੱਚ ਐਨ.ਐਸ.ਐਸ. ਯੂਨਿਟ ਅਤੇ ਸਰਪੰਚ ਸ. ਜਸਪਾਲ ਸਿੰਘ ਵੱਲੋਂ ਰੈੱਡ ਕ੍ਰਾਸ ਸੰਸਥਾ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੇਵਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਸਪਸ਼ਟ ਤੌਰ ’ਤੇ ਵੇਖਣ ਨੂੰ ਮਿਲੀ।

ਐਨ.ਐਸ.ਐਸ. ਦੇ ਸੱਤ ਰੋਜ਼ਾ ਵਿਸ਼ੇਸ਼ ਕੈਂਪ ਦੌਰਾਨ ਸਰਦਾਰ ਇਦਲਬਾਗ ਸਿੰਘ ਸਰਕਾਰੀ ਕਾਲਜ ਜਾਫਲਵਾਲਾ ਦੀ ਐਨ.ਐਸ.ਐਸ. ਯੂਨਿਟ ਮੈਂਬਰ ਪ੍ਰੋਫੈਸਰ ਸੋਨੀਆ, ਪ੍ਰੋਫੈਸਰ ਜਸਵਿੰਦਰ ਰੱਲ, ਪ੍ਰੋਫੈਸਰ ਨੇਹਾ ਰਾਣੀ, ਪ੍ਰੋਫੈਸਰ ਹਰਿੰਦਰਜੀਤ ਸਿੰਘ, ਪ੍ਰੋਫੈਸਰ ਪਰਮਜੀਤ ਕੌਰ ਅਤੇ ਕਾਲਜ ਦੇ ਸਮੂਹ ਐਨ.ਐਸ.ਐਸ. ਵਲੰਟੀਅਰਜ਼ ਹਾਜ਼ਰ ਸਨ।