ਸਰਦਾਰ ਇੰਦਰਬੀਰ ਸਿੰਘ ਸਰਕਾਰੀ ਕਾਲਜ, ਜਲਾਲਾ ਵਿਖੇ ਨੈਸ਼ਨਲ ਯੂਥ ਡੇ ਮੌਕੇ ਜਾਗਰੂਕਤਾ ਸੈਮੀਨਾਰ





ਸਰਦਾਰ ਇੰਦਰਬੀਰ ਸਿੰਘ ਸਰਕਾਰੀ ਕਾਲਜ, ਜਲਾਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਫੈਸਰ ਡਾਕਟਰ ਹਰਜਿੰਦਰ ਸਿੰਘ ਪ੍ਰਿੰਸੀਪਲ-ਕਮ-ਇੰਚਾਰਜ ਦੀ ਅਗਵਾਈ ਹੇਠ ਐਨ.ਐੱਸ.ਐੱਸ. ਯੂਨਿਟ ਵੱਲੋਂ ਕਾਲਜ ਦੇ ਸੈਮੀਨਾਰ ਹਾਲ ਵਿੱਚ ਮਿਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ, ਗਵਰਨਮੈਂਟ ਆਫ ਇੰਡੀਆ ਦੇ ਸਹਿਯੋਗ ਨਾਲ ਨੈਸ਼ਨਲ ਯੂਥ ਡੇ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਕਾਲਜ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਕਾਲਜ ਵਿਖੇ ਪਹੁੰਚੇ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਬੰਦਨਾ ਜੀ (ਮੇਰਾ ਭਾਰਤ–ਸ਼ਹੀਦ ਭਗਤ ਸਿੰਘ ਨਗਰ, ਮਿਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ, ਗਵਰਨਮੈਂਟ ਆਫ ਇੰਡੀਆ) ਅਤੇ ਸ਼੍ਰੀ ਪ੍ਰਵੀਨ ਕੁਮਾਰ ਜੀ (ਏ.ਐੱਸ.ਆਈ.) ਦਾ ਸਵਾਗਤ ਕੀਤਾ ਗਿਆ।
ਸੈਮੀਨਾਰ ਦੀ ਸ਼ੁਰੂਆਤ ਰਸਮੀ ਢੰਗ ਨਾਲ ਕੀਤੀ ਗਈ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਕਾਲਜ ਦੇ ਵਿਦਿਆਰਥੀ ਜਸਵਿੰਦਰ ਸਿੰਘ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ ਗਈ।
ਕਾਰਜਕ੍ਰਮ ਦੇ ਸ਼ੁਰੂਆਤੀ ਸੈਸ਼ਨ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਦਿਲਪ੍ਰੀਤ ਕੌਰ, ਅਨੀਮਾ ਅਤੇ ਗੁਰਸ਼ਰਨ ਕੌਰ ਵੱਲੋਂ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਨੈਸ਼ਨਲ ਯੂਥ ਡੇ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਜੀ ਦੇ ਵਿਚਾਰ ਅੱਜ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦਾ ਸੁਨੇਹਾ ਸਵੈ-ਨਿਰਭਰਤਾ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ’ਤੇ ਆਧਾਰਿਤ ਹੈ।
ਇਸ ਤੋਂ ਬਾਅਦ ਕਾਲਜ ਵਿਦਿਆਰਥੀ ਅਭਿਨਵ ਚੰਦਰ ਵੱਲੋਂ ਇੱਕ ਪ੍ਰੇਰਣਾਦਾਇਕ ਗੀਤ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਾਰੇ ਹਾਲ ਨੂੰ ਉਤਸ਼ਾਹ ਅਤੇ ਜੋਸ਼ ਨਾਲ ਭਰ ਦਿੱਤਾ।
ਇਸ ਉਪਰਾਂਤ ਪ੍ਰੋਫੈਸਰ ਪ੍ਰੀਆ ਬਾਵਾ ਵੱਲੋਂ ਵਿਦਿਆਰਥੀਆਂ ਨੂੰ ਨੈਸ਼ਨਲ ਯੂਥ ਡੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਕੋਈ ਨਾ ਕੋਈ ਸਕਿਲ ਡਿਵੈਲਪ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਸਿਰਫ਼ ਡਿਗਰੀ ਪ੍ਰਾਪਤ ਕਰਨਾ ਹੀ ਕਾਫੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਕੌਸ਼ਲ ਵੀ ਵਿਕਸਿਤ ਕਰਨੇ ਚਾਹੀਦੇ ਹਨ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ ਅਤੇ ਸਮਾਜ ਵਿੱਚ ਆਪਣੀ ਪਹਿਚਾਣ ਬਣਾਉਣ।
ਇਸ ਤੋਂ ਬਾਅਦ ਪ੍ਰਵੀਨ ਕੁਮਾਰ (ਏ.ਐੱਸ.ਆਈ.) ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਕਰਾਈਮ, ਸੜਕ ਸੁਰੱਖਿਆ, ਹੈਲਮੈਟ ਪਹਿਨਣ ਦੀ ਮਹੱਤਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਵਧਾਨ ਰਹਿਣ, ਸੋਸ਼ਲ ਮੀਡੀਆ ਦਾ ਸਹੀ ਢੰਗ ਨਾਲ ਇਸਤੇਮਾਲ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਰੱਖਿਆ ਲਈ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।
ਇਸ ਤੋਂ ਬਾਅਦ ਸ਼੍ਰੀਮਤੀ ਬੰਦਨਾ ਦੇਵੀ ਜੀ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਰੋਜ਼ਗਾਰ ਦੇ ਮੌਕਿਆਂ, ਸਰਕਾਰੀ ਯੋਜਨਾਵਾਂ ਅਤੇ ਨੌਜਵਾਨਾਂ ਲਈ ਉਪਲਬਧ ਟ੍ਰੇਨਿੰਗ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀ ਟ੍ਰੇਨਿੰਗ ਜੀਵਨ ਵਿੱਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਜੱਠਣ ਲਈ ਬਹੁਤ ਲਾਭਦਾਇਕ ਸਾਬਤ ਹੁੰਦੀ ਹੈ।
ਕਾਰਜਕ੍ਰਮ ਦੀ ਸਮਾਪਤੀ ਉਪਰਾਂਤ ਵਿਦਿਆਰਥੀਆਂ ਲਈ ਰਿਫ੍ਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਤਰ੍ਹਾਂ ਨੈਸ਼ਨਲ ਯੂਥ ਡੇ ਮੌਕੇ ਆਯੋਜਿਤ ਇਹ ਸੈਮੀਨਾਰ ਬਹੁਤ ਹੀ ਸਫਲ, ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ।
ਇਸ ਮੌਕੇ ਐਨ.ਐੱਸ.ਐੱਸ. ਯੂਨਿਟ ਮੈਂਬਰ ਪ੍ਰੋਫੈਸਰ ਸੋਨੀਆ, ਪ੍ਰੋਫੈਸਰ ਜਸਵਿੰਦਰ ਰੱਲ, ਪ੍ਰੋਫੈਸਰ ਨੇਹਾ ਰਾਣੀ, ਪ੍ਰੋਫੈਸਰ ਹਰਿੰਦਰਜੀਤ ਸਿੰਘ, ਪ੍ਰੋਫੈਸਰ ਪਰਮਜੀਤ ਕੌਰ ਅਤੇ ਕਾਲਜ ਦੇ ਪ੍ਰੋ. ਪ੍ਰੀਆ ਬਾਵਾ, ਡਾ. ਬਲਜੀਤ ਕੌਰ, ਪ੍ਰੋ. ਪ੍ਰਿਅੰਕਾ, ਸ਼੍ਰੀ ਸੁਰੇਸ਼ ਕੁਮਾਰ (ਜੂਨੀਅਰ ਸਹਾਇਕ) ਅਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ।